ਸਰਕਾਰੀ ਹਾਈ ਸਕੂਲ ਪਿੰਡ ਕਾਹਨੇਕੇ ਵਿਖੇ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਕੀਤ ਸਿੰਘ ਭੁੱਲਰ ਡੀ.ਪੀ.ਈ.ਨੇ ਦੱਸਿਆ ਕਿ ਛੇਵੀਂ ਤੋਂ ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਅਥਲੈਟਿਕ ਮੀਟ ਦੀ ਸ਼ੁਰੂਆਤ ਸਰਪੰਚ ਗ੍ਰਾਮ ਪੰਚਾਇਤ ਕਾਹਨੇਕੇ ਸ. ਬਬਲਪ੍ਰੀਤ ਸਿੰਘ, ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਸ. ਨਿਰਮਲ ਸਿੰਘ, ਮੁੱਖ ਸ੍ਰੀ ਪ੍ਰਦੀਪ ਕੁਮਾਰ ਨੇ ਸਕੂਲ ਦਾ ਝੰਡਾ ਲਹਿਰਾ ਕੇ ਕੀਤੀ।
ਵਿਦਿਆਰਥੀਆਂ ਨੇ 100 ਮੀਟਰ ਰੇਸ, 200 ਮੀਟਰ ਰੇਸ, ਰਿਲੇਅ ਰੇਸ, ਲੰਬੀ ਛਾਲ, ਉੱਚੀ ਛਾਲ, ਸ਼ਾਟ ਪੁੱਟ ਅਤੇ ਰੱਸਾਕਸ਼ੀ ਮੁਕਾਬਲਿਆਂ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ।
ਇਸ ਉਪਰੰਤ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਜਤਿੰਦਰ ਕਪਲ ਵੱਲੋਂ ਸਟੇਜ ਸਕੱਤਰ ਦੀ ਡਿਊਟੀ ਨਿਭਾਈ ਗਈ ।
0 Comments