ਦਸੰਬਰ 28 ਸਿੰਗਲਾ ਪੱਤਰਕਾਰ
ਅਜੋਕੀ ਪੀੜ੍ਹੀ ਨੂੰ ਆਪਣੇ ਅਮੀਰ ਸਿੱਖੀ ਵਿਰਸੇ ਨਾਲ ਜੋੜਨ ਦੇ ਮਕਸਦ ਹਿੱਤ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲੋਂ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਮੁਹਿੰਮ ਦੇ ਤਹਿਤ ਹੀ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਦੋ ਦਿਨਾਂ ਦਸਤਾਰ ਕੈਂਪ ਲਗਾਇਆ ਗਿਆ । ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ ।
0 Comments