ਬਰਨਾਲਾ, 10 ਦਸੰਬਰ ਸਿੰਗਲਾ ਪੱਤਰਕਾਰ
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੇ ਦਿਸ਼ਾ ਨਿਰਦੇਸ਼ਾ ਅਧੀਨ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਬਰਨਾਲਾ ਵੱਲੋ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਜ਼ਿਲ੍ਹਾ ਬਰਨਾਲਾ ਵਿੱਚ ਇਕ ਆਊਟਰੀਚ ਪ੍ਰੋਗਰਾਮ ਤਹਿਤ ਭਾਰਤੀ ਸੈਨਾ ਵਿਚ ਭਰਤੀ ਰੈਲੀ ਲਈ ਏ.ਆਰ.ਓ ਦਫ਼ਤਰ ਪਟਿਆਲਾ ਦੇ ਸਹਿਯੋਗ ਨਾਲ ਇੱਕ ਸੈਮੀਨਾਰ ਕਰਵਾਇਆ ਗਿਆ ।
ਇਸ ਸਬੰਧੀ ਨਵਜੋਤ ਕੌਰ ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਐਨ.ਸੀ.ਸੀ. ਟ੍ਰੇਨਿੰਗ ਕਰ ਰਹੇ ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਭਾਰਤੀ ਸੈਨਾ ਵਿਚ ਭਰਤੀ ਤਹਿਤ ਵੱਖ-ਵੱਖ ਅਹੁਦਿਆਂ 'ਤੇ ਭਰਤੀ ਲਈ ਸ਼ਪੈਸ਼ਲ ਫੋਰਸਿਸ ਵਲੋਂ ਸੈਮੀਨਾਰ ਵਿੱਚ ਆਏ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਲਤੀਫ਼ ਅਹਿਮਦ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਵਲੋਂ ਵੀ ਸ਼ਿਰਕਿਤ ਕੀਤੀ ਗਈ । ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਬੱਚਿਆਂ ਨੂੰ ਪੜਾਈ ਤੋਂ ਬਾਅਦ ਭਾਰਤੀ ਸੈਨਾ ਵਿਚ ਸਾਮਿਲ ਹੋਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਪ੍ਰਿੰਸੀਪਲ ਸਹਿਬਾਨ ਵੱਲੋਂ ਵੀ ਇਸ ਸੈਮੀਨਾਰ ਵਿੱਚ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਭਾਰਤੀ ਸੈਨਾ ਵਿਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਤਾਂ ਜੋ ਜ਼ਿਲ੍ਹਾ ਬਰਨਾਲਾ ਦੇ ਵੱਧ ਤੋਂ ਵੱਧ ਬੱਚੇ ਇਸ ਭਾਰਤੀ ਸੈਨਾ ਵਿਚ ਭਰਤੀ ਹੋ ਕੇ ਜ਼ਿਲ੍ਹਾ ਬਰਨਾਲਾ ਅਤੇ ਦੇਸ ਦਾ ਨਾਮ ਰੌਸ਼ਨ ਕਰ ਸਕਣ।
0 Comments