ਸਿੰਗਲਾ ਪੱਤਰਕਾਰ
ਹੰਡਿਆਇਆ, 8 ਦਸੰਬਰ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਸ੍ਰੀਮਤੀ ਬਲਜੀਤ ਕੌਰ ਅਤੇ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਪੱਕਾ ਗੁਰੂਘਰ ਹੰਡਿਆਇਆ ਵਿਖੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਸਕੀਮਾਂ ਬਾਬਤ ਕੈਂਪ ਲਾਇਆ ਗਿਆ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਮੈਡਮ ਤੇਅਵਾਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਕੈਂਪ ਵਿੱਚ ਵਿਭਾਗ ਦੀਆਂ ਪੈਨਸ਼ਨ ਸਕੀਮਾਂ ਦਾ ਲਾਹਾ ਯੋਗ ਲਾਭਪਾਤਰੀਆਂ ਨੂੰ ਦਿੱਤਾ ਗਿਆ ਜਿਵੇਂ ਕਿ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਪੈਨਸ਼ਨ, ਆਪਹਜਾਂ ਲਈ ਪੈਨਸ਼ਨ ਆਦਿ। ਇਸ ਮੌਕੇ ਕੈਂਪ ਵਿਚ ਆਉਣ ਵਾਲਿਆਂ ਨੂੰ ਸਕੀਮਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਫ਼ਤਰ ਦਾ ਸਟਾਫ਼, ਸੀ ਡੀ ਪੀ ਓ ਦਫਤਰ ਸਟਾਫ਼ ਤੇ ਹੋਰ ਸੰਬਧਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
0 Comments