ਬਰਨਾਲਾ, 10 ਦਸੰਬਰ ਸਿੰਗਲਾ ਪੱਤਰਕਾਰ
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਹਿੱਤ ਸਿਵਲ ਹਸਪਤਾਲ ਬਰਨਾਲਾ ਦੇ ਜੱਚਾ - ਬੱਚਾ ਵਿੰਗ ਦਾ ਦੌਰਾ ਕੀਤਾ ਗਿਆ।
ਸਿਵਲ ਸਰਜਨ ਬਰਨਾਲਾ ਵੱਲੋਂ ਇਸ ਨਿਰੀਖਣ ਦੌਰਾਨ ਉਨ੍ਹਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਨੇ ਵਾਰਡਾਂ ਵਿੱਚ ਦਾਖਲ ਜੱਚਾ-ਬੱਚਾ, ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਦੇ ਇਲਾਜ ਲਈ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਬਾਰੇ ਵੀ ਜਾਣਕਾਰੀ ਲਈ ।
ਸਿਵਲ ਸਰਜਨ ਵੱਲੋਂ ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਅਤੇ ਸਟਾਫ ਨੂੰ ਹਾਈ ਰਿਸਕ ਗਰਭਵਤੀ ਮਾਵਾਂ ਦਾ ਖਾਸ ਧਿਆਨ ਰੱਖਣ, ਆਰ.ਸੀ.ਐਚ.ਦੇ ਕੰਮ ਨੂੰ ਵਧਾਉਣ, ਹਸਪਤਾਲ ਦੀ ਸਾਫ ਸ਼ਫਾਈ ਦਾ ਖਾਸ ਧਿਆਨ ਰੱਖਣ , ਸਿਹਤ ਸੇਵਾਵਾਂ ਦੇਣੀਆਂ ਯਕੀਨੀ ਬਣਾਏ ਜਾਣ, ਡਿਉਟੀ ਸਮੇਂ ਦੌਰਾਣ ਸਮੇਂ ਦੀ ਪਾਬੰਦੀ ਦਾ ਧਿਆਨ ਰੱਖਣ, ਸਿਹਤ ਸੰਸਥਾ ਵਿੱਚ ਜਣੇਪੇ ਦੀ ਗਿਣਤੀ ਵਧਾਉਣ , ਹਰ ਤਰਾਂ ਦੇ ਰਿਕਾਰਡ ਨੂੰ ਮੇਨਟੇਨ ਰੱਖਣ ਆਦਿ ਸਬੰਧੀ ਹਦਾਇਤਾਂ ਜਾਰੀ ਕੀਤੀਆਂ।
ਇਸ ਸਮੇਂ ਡਾ. ਈਸ਼ਾ ਗੁਪਤਾ ਇਸਤਰੀ ਰੋਗਾਂ ਦੇ ਮਾਹਿਰ, ਡਾ. ਅੰਕੁਸ਼ ਜਿੰਦਲ ਬੱਚਿਆਂ ਦੇ ਮਾਹਿਰ, ਦਿਲਪ੍ਰੀਤ ਕੌਰ ਨਰਸਿੰਗ ਸਿਸਟਰ, ਜਸਪ੍ਰੀਤ ਕੌਰ ਅਤੇ ਸਟਾਫ ਹਾਜ਼ਰ ਸੀ।
0 Comments