ਸਿੰਗਲਾ ਪੱਤਰਕਾਰ
ਤਪਾ, 8 ਦਸੰਬਰ
ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਅਲਿਮਕੋ ਕੰਪਨੀ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਜਾਂ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਬਲਾਕ ਪੱਧਰੀ ਅਸੈਸਮੈਂਟ ਕੈਂਪ ਲਗਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ. ਤੇਅਵਾਸਪ੍ਰੀਤ ਕੌਰ ਨੇ ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਦਿਵਿਆਂਗ ਵਿਅਕਤੀਆਂ ਦੀ ਅਸੈਸਮੈਂਟ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਸੈਸਮੈਂਟ ਮਗਰੋਂ ਨਕਲੀ ਅੰਗ ਜਾਂ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਵੱਖਰੇ ਤੌਰ 'ਤੇ ਕੈਂਪ ਲਗਾਏ ਜਾਣਗੇ। ਇਸ ਮੌਕੇ ਅਲਿਮਕੋ ਕੰਪਨੀ ਤੋਂ ਕੈਂਪ ਇੰਚਾਰਜ ਗੌਤਮ ਪਾਂਡੇ ਤੇ ਟੀਮ, ਰੈੱਡ ਕਰਾਸ ਸਟਾਫ਼, ਸਿਹਤ ਵਿਭਾਗ ਦਾ ਸਟਾਫ਼, ਬਾਲ ਵਿਕਾਸ ਵਿਭਾਗ ਦਾ ਸਟਾਫ਼ ਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
0 Comments