* ਹੈਵੀ ਲੋਡਿੰਗ ਵਾਹਨ ਰਾਤ 9 ਵਜੇ ਤੋਂ ਸਵੇਰੇ 7 ਵਜੇ ਤੱਕ ਹੀ ਹੋ ਸਕਦੇ ਹਨ ਬਾਜ਼ਾਰ ਅੰਦਰ ਦਾਖ਼ਲ
ਬਰਨਾਲਾ, 3 ਜਨਵਰੀ ਸਿੰਗਲਾ ਪੱਤਰਕਾਰ
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਸਦਰ ਬਾਜ਼ਾਰ/ਫਰਵਾਹੀ ਬਾਜ਼ਾਰ/ਹੰਡਿਆਇਆ ਬਾਜ਼ਾਰ ਅਤੇ ਕੱਚਾ ਕਾਲਜ ਰੋਡ/ਪੱਕਾ ਕਾਲਜ ਰੋਡ ਉਪਰ ਕਿਸੇ ਕਿਸਮ ਦਾ ਸਾਮਾਨ ਆਪਣੀ ਮਾਲਕੀ ਦੀ ਹੱਦ ਤੋਂ ਬਾਹਰ ਨਾ ਰੱਖਿਆ ਜਾਵੇ। ਸਦਰ ਬਾਜ਼ਾਰ ਵਿੱਚ ਕਿਸੇ ਵੀ ਕਿਸਮ ਦਾ ਫੋਰ-ਵੀਲਰ ਦਾਖ਼ਲ ਨਾ ਕੀਤਾ ਜਾਵੇ ਅਤੇ ਬਾਜ਼ਾਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਫੋਰ-ਵੀਲਰ ਦੀ ਪਾਰਕਿੰਗ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਕੀਤੀ ਜਾਵੇ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਫਰਵਾਹੀ ਅਤੇ ਹੰਡਿਆਇਆ ਬਾਜ਼ਾਰ ਵਿੱਚ ਫੋਰ-ਵੀਲਰ ਦੀ ਪਾਰਕਿੰਗ, ਪਾਰਕਿੰਗ ਲਾਈਨਾਂ ਦੇ ਅੰਦਰ ਹੀ ਕੀਤੀ ਜਾਵੇ। ਸਾਰੇ ਬਾਜ਼ਾਰਾਂ ਵਿੱਚ ਲੋਡਿੰਗ ਵਹੀਕਲਜ਼, ਟਰੈਕਟਰ ਟਰਾਲੀਆਂ, ਟੈਂਪੂਆਂ, ਟਾਟਾ 407, ਹੈਵੀ ਟਰੱਕਾਂ ਆਦਿ ਦੇ ਦਾਖ਼ਲ ਹੋਣ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 7 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਦਿਨ ਦੇ ਬਾਕੀ ਸਮੇਂ ਇਨ੍ਹਾਂ ਵਾਹਨਾਂ ਦੇ ਦਾਖ਼ਲ ਹੋਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।
ਲਗਲੇ ਹੁਕਮ ਰਾਹੀਂ ਜ਼ਿਲਾ ਬਰਨਾਲਾ ਅੰਦਰ ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਣ ਕਰਨ/ ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪੂਰਨ ਰੋਕ ਲਗਾਉਣ ਦਾ ਆਦੇਸ਼ ਦਿੱਤਾ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵੱਖ-ਵੱਖ ਥਾਵਾਂ ’ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਦੀ ਵਿਕਰੀ ਬਾਰੇ ਅਤੇ ਵਿਭਾਗ ਦੀ ਬਰੀਡਿੰਗ ਪਾਲਿਸੀ ਤਹਿਤ ਅਣ-ਅਧਿਕਾਰਤ ਸੀਮਨ ਵਿਕਣ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਰਹਿੰਦਾ ਹੈ, ਪਰ ਇਸ ਦੇ ਬਾਵਜੂਦ ਵਿਭਾਗ ਨੂੰ ਕੋਈ ਖਾਸ ਸਫ਼ਲਤਾ ਨਹੀਂ ਮਿਲ ਰਹੀ। ਇਸ ਸਬੰਧੀ ਅਣ-ਅਧਿਕਾਰਤ ਤੌਰ ’ਤੇ ਵੇਚੇ/ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ, ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧਨ ਦੀ ਨਸਲ ਖਰਾਬ ਹੋਣ ਦਾ ਖ਼ਦਸ਼ਾ ਹੈ ਅਤੇ ਅਜਿਹੇ ਸੀਮਨ ਦੀ ਪੈਡਿਗਰੀ ਬਾਰੇ ਕੁੱਝ ਪਤਾ ਨਹੀਂ ਹੁੰਦਾ। ਉਨਾਂ ਕਿਹਾ ਕਿ ਇਸ ਨਾਲ ਪਸ਼ੂਧੰਨ ਦੀ ਪ੍ਰੋਡਕਟੀਵਿਟੀ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ, ਕਿਉਂਕਿ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਮਾਪਦੰਡਾਂ ਅਤੇ ਰਾਜ ਵਿੱਚ ਬਰੀਡਿੰਗ ਪਾਲਿਸੀ ਅਨੁਸਾਰ ਹੀ ਆਪਣੇ ਲਾਈਵਸਟਾਕ ਫਾਰਮਜ਼ ’ਤੇ ਉੱਤਮ ਨਸਲ ਦੇ ਬੁੱਲਜ਼ ਤੋਂ ਤਿਆਰ ਕੀਤਾ ਗਿਆ ਸੀਮਨ ਮਸਨੂਈ ਗਰਭਦਾਨ ਲਈ ਵਰਤਿਆ ਜਾਂਦਾ ਹੈ ਅਤੇ ਇਸੇ ਅਨੁਸਾਰ ਹੀ ਸੀਮਨ ਦਰਾਮਦ ਕੀਤਾ ਜਾਂਦਾ ਹੈ।
0 Comments